ਮਾਨਸਾ : ਤਰਕਸ਼ੀਲ ਸੁਸਾਇਟੀ ਪੰਜਾਬ ਨੇ ਭਾਜਪਾ -ਸੰਘ ਅਤੇ ਮੋਦੀ ਸਰਕਾਰ ਦੀਆਂ ਕਾਰਪੋਰਟ ਪੱਖੀ, ਫ਼ਿਰਕੂ ਫਾਸ਼ੀਵਾਦੀ ਨੀਤੀਆਂ ਅਤੇ ਕਾਲੇ ਕਾਨੂੰਨਾਂ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ, ਸਮੂਹ ਟ੍ਰੇਡ ਯੂਨੀਅਨਾਂ ਅਤੇ ਭਰਾਤਰੀ ਜਥੇਬੰਦੀਆਂ ਵਲੋਂ 16 ਫਰਵਰੀ ਦੇ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਆਪਣੇ ਸਮੂਹ ਦਸ ਜੋਨਾਂ ਅਤੇ ਸੱਤਰ ਤਰਕਸ਼ੀਲ ਇਕਾਈਆਂ ਦੇ ਤਰਕਸ਼ੀਲ ਆਗੂਆਂ ਅਤੇ ਮੈਂਬਰਾਂ ਨੂੰ ਇਸ ਮੌਕੇ ਸਾਂਝੇ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿਚ ਸਰਗਰਮ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਇਸਦੇ ਨਾਲ ਹੀ ਸੁਸਾਇਟੀ ਨੇ ਹਰਿਆਣਾ ਪੁਲੀਸ ਵਲੋਂ ਲਾਈਆਂ ਸਖ਼ਤ ਰੋਕਾਂ ਅਤੇ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਉਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਹਕੂਮਤੀ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ ਹੈ। ਤਰਕਸੀਲ ਸੁਸਾਇਟੀ ਪੰਜਾਬ ਦੇ ਮਾਨਸਾ ਜਿਲੇ ਦੇ ਆਗੂ ਮਾ. ਲੱਖਾ ਸਿੰਘ ਸਹਾਰਨਾ, ਭੁਪਿੰਦਰ ਫੌਜੀ, ਭਰਭੂਰ ਸਿੰਘ ਮੰਨਣ, ਕਰਿਸਨ ਮਾਨਬੀਬੜੀਆਂ, ਮੀਡੀਆ ਵਿਭਾਗ 5 ਮੁਖੀ ਨਰਿੰਦਰ ਕੌਰ ਬੁਰਜ ਹਮੀਰਾ ਨੇ * ਜਾਰੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮੋਦੀ ਸਰਕਾਰ ਉਤੇ ਦੇਸ਼ ਨੂੰ ਕਾਰਪੋਰੇਟ ਹੈ ਘਰਾਣਿਆਂ ਨੂੰ ਲੁਟਾਉਣ ਦਾਰ ਦੇਸ਼ ਡ ਲਾਇਆ। ਇਸ ਵਿਰੁਧ ਰੋਸ ਪ੍ਰਗਟ ਕਰਨ ਗ ਲਈ ਦੇਸ਼ ਦੀਆਂ ਸਮੂਹ ਜਨਤਕ ਨਾ ਜੱਥੇਬੰਦੀਆਂ ਵਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।