ਮਾਲੇਰਕੋਟਲਾ 18 ਫਰਵਰੀ (ਮਹਿਬੂਬ ):-ਪੰਜਾਬ ਵਕਫ਼ ਬੋਰਡ ਵੀ ਪੰਜਾਬ ਸਰਕਾਰ ਦੀ ਅਗਵਾਈ ਹੇਠ ਸ਼ਾਨਦਾਰ ਕੰਮ ਕਰ ਰਿਹਾ ਹੈ। ਜੇਕਰ ਕਿਸੇ ਵੀ ਵਿਭਾਗ ਵਿੱਚ ਵਧੀਆ ਨੀਤੀ ਨਿਰਮਾਤਾ ਹੋਵੇ ਤਾਂ ਉਸ ਦੇ ਵਿਕਾਸ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹਿੱਤਾਂ ਦੀ ਵੀ ਰਾਖੀ ਹੁੰਦੀ ਹੈ ਅਤੇ ਪਹਿਲ ਦੇ ਆਧਾਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸੰਭਵ ਹੁੰਦਾ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਸਮਾਜ ਲਈ ਪਾਰਦਰਸ਼ਤਾ ਨਾਲ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਪੰਜਾਬ ਵਕਫ਼ ਬੋਰਡ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਹਰ ਵਾਰ ਨਵੇਂ ਤੇ ਇਤਿਹਾਸਕ ਫੈਸਲੇ ਲੈ ਰਿਹਾ ਹੈ।
![](https://bgcnews.in/wp-content/uploads/2024/02/mlk-18-7-1.jpg)