ਨਵੀਂ ਦਿੱਲੀ,-ਸਰਕਾਰ ਨੇ ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ (ਸਿਮੀ) ‘ਤੇ 5 ਸਾਲ ਲਈ ਫਿਰ ਤੋਂ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮੰਤਰਾਲਾ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 3(1) ਦੇ ਤਹਿਤ ਸਿਮੀ ਨੂੰ 5 ਸਾਲਾਂ ਦੀ ਮਿਆਦ ਲਈ ਗੈਰ-ਕਾਨੂੰਨੀ ਸੰਗਠਨ ਐਲਾਨ ਕੀਤਾ ਗਿਆ ਹੈ।ਸਿਮੀ ‘ਤੇ ਇਸ ਤੋਂ ਪਹਿਲਾਂ ਪਿਛਲੀ ਪਾਬੰਦੀ 31 ਜਨਵਰੀ 2019 ਨੂੰ ਲਗਾਈ ਗਈ ਸੀ। ਬਿਆਨ ਵਿਚ ਕਿਹਾ ਗਿਆ ਹੈ। ਕਿ ਸਿਮੀ ਦੇਸ਼ ‘ਚ ਅੱਤਵਾਦ ਨੂੰ ਉਤਸ਼ਾਹਿਤ ਕਰਨ, ਸ਼ਾਂਤੀ ਅਤੇ ਫਿਰਕੂ ਸ਼ਦਭਾਵਨਾ ਨੂੰ ਭੰਗ ਕਰਨ ਵਿਚ ਲੱਗੀ ਹੋਈ ਹੈ ਜੋ ਦੇਸ਼ ਦੀ ਪ੍ਰਭੂਸੱਤਾ, ਸੁਰੱਖਿਆ. ਤੇ ਅਖੰਡਤਾ ਲਈ ਨੁਕਸਾਨਦੇਹ ਹੈ।