ਧਰਮਕੋਟ :ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਚੀਮਾਂ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੰਭੂ ਅਤੇ ਖਨੋਰੀ ਬਾਰਡਰ ‘ਤੇ ਹਰਿਆਣਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਕਿਸਾਨਾਂ ‘ਤੇ ਜੋ ਅੰਨਾ ਤਸ਼ੱਦਦ ਕੀਤਾ ਗਿਆ। ਹੈ, ਦੇ ਰੋਸ ਵਜੋਂ 15 ਫਰਵਰੀ ਨੂੰ ਪੂਰੇ ਪੰਜਾਬ ਦੇ ਟੋਲ ਪਲਾਜੇ ਫ੍ਰੀ ਕੀਤੇ ਜਾਣਗੇ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲਾ ਕਮੇਟੀ ਮੋਗਾ ਅਤੇ ਸਮੁੱਚੀ ਬਲਾਕ ਕਮੇਟੀ ਧਰਮਕੋਟ ਵੱਲੋਂ ਫ਼ੈਸਲਾ ਕੀਤਾ ਗਿਆ।