ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕੁਝ ਵਿਧਾਇਕਾਂ ਦੀ ਖਰੀਦ-ਫਰੋਖਤ ਕਰਨ ਦਾ ਯਤਨ ਕਰਨ ਸਬੰਧੀ ਅਰਵਿੰਦ ਕੇਜਰੀਵਾਲ ਦੇ ਦਾਅਵੇ ਦੀ ਜਾਂਚ ਦੇ ਸਿਲਸਿਲੇ ਵਿਚ ਉਨ੍ਹਾਂ ਨੂੰ ਇਕ ਨੋਟਿਸ ਤਾਮੀਲ ਕੀਤਾ ਗਿਆ। ਅਧਿਕਾਰਕ ਸੂਤਰਾਂ ਨੇ ਸ਼ੁੱਕਰਵਾਰ ਰਾਤ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਦੀ ਇਕ ਟੀਮ ਪੁੱਛਗਿੱਛ ਨਾਲ ਸਬੰਧਤ ਨੋਟਿਸ ਦੇਣ ਲਈ ਕੇਜਰੀਵਾਲ ਦੇ ਨਿਵਾਸ ‘ਤੇ ਪੁੱਜੀ ਸੀ। ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਦੋਸ਼ ਲਾਇਆ ਸੀ ਕਿ ‘ਆਪ’ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਵਿਚੋਂ ਹਰੇਕ ਨੂੰ ਦਲਬਦਲ ਕਰਨ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ।