ਕਪੂਰਥਲਾ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਹੁਣ ਅਵਾਰਾ ਕੁੱਤਿਆਂ ਵਲੋਂ ਇਕ ਪ੍ਰਵਾਸੀ ਔਰਤ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ। ਮਿਤਕ ਦੀ ਪਹਿਚਾਣ ਰਾਮ ਪਰੀ ਦੇਵੀ ਪਤਨੀ ਕੇਵਲ ਠਾਕੁਰ ਨਿਵਾਸੀ ਪਸਣ ਕਦੀਮ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਗਈ ਤਾਂ ਆਵਾਰਾ ਕੁੱਤਿਆਂ ਨੇ ਇੰਨੀ ਬੁਰੀ ਤਰ੍ਹਾਂ ਨਾਲ ਹਮਲਾ ਕੀਤਾ ਕਿ ਹਮਲੇ ਨਾਲ ਉਸ ਦੀ ਖੋਪੜੀ ਹੀ ਦਿਖਣ ਲੱਗ ਪਈ। ਪਿੰਡ ਵਾਸੀਆਂ ਨੇ ਪੁਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ ਤੇ ਕਿਹਾ ਹੈ ਕਿ ਅਵਾਰਾ ਕੁੱਤਿਆਂ ਤੇ ਪ੍ਰਸ਼ਾਸਨ ਨੂੰ ਕਾਬੂ ਪਾਉਣਾ ਚਾਹੀਦਾ ਹੈ ਤਾਂ ਜੋ ਕਿ ਭਵਿੱਖ ‘ਚ ਇਸ ਤਰ੍ਹਾ ਦੀ ਘਟਨਾ ਨਾ ਵਾਪਰੇ। ਮੌਕੇ ‘ਤੇ ਪਹੁੰਚ ਕੇ ਥਾਣਾ ਕਬੀਰਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ‘ਚ ਰਖਵਾਇਆ ਜਾ ਰਿਹਾ ਹੈ।