ਮੋਗਾ,ਜ਼ਿਲਾ ਤੇ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਕਰੀਬ ਚਾਰ ਸਾਲ ਪਹਿਲਾਂ ਹੋਏ ਕਤਲ ਕੇਸ ‘ਚ ਥਾਣਾ ਅਜੀਤਵਾਲ ਦੀ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ 4 ਨੂੰ ਦੋਸ਼ੀ ਕਰਾਰ ਦਿੱਤਾ ਹੈ।ਮਾਣਯੋਗ ਅਦਾਲਤ ਨੇ ਚਾਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ‘ਚ ਪੀੜਤ ਧਿਰ ਵੱਲੋਂ ਆਪਣੇ ਵਕੀਲ ਐਡਵੋਕੇਟ ਹਰਦੀਪ ਸਿੰਘ ਲੋਧੀ ਰਾਹੀਂ ਮਾਣਯੋਗ ਅਦਾਲਤ ‘ਚ ਆਪਣਾ ਪੱਖ ਪੇਸ਼ ਕੀਤਾ ਗਿਆ । ਇਸ ਮਾਮਲੇ ‘ਚ ਸ਼ਿਕਾਇਤਕਰਤਾ ਚਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਚੂਹੜ ਚੱਕ ਨੇ 7 ਜੂਨ, 2020 ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 5 ਜੂਨ, 2020 ਨੂੰ ਆਪਣੇ ਲੜਕੇ ਮਨਵੀਰ ਸਿੰਘ ਨਾਲ ਇਲਾਕੇ ‘ਚ ਫਸਲਾਂ ਦੀ ਕਟਾਈ ਲਈ ਮਜ਼ਦੂਰ ਲਗਾ ਰਿਹਾ ਸੀ ।ਇਸੇ ਦੌਰਾਨ ਪੁਰਾਣੀ ਰੰਜਿਸ਼ ਕਾਰਨ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਪੁੱਤਰ ਤਕਦੀਰ ਸਿੰਘ ਉਰਫ ਧੀਰਾ ਅਤੇ ਉਨ੍ਹਾਂ ਦੇ ਇਕ ਸਾਥੀ ਬਲਕਾਰ ਸਿੰਘ ਪੁੱਤਰ ਹਰਪਾਲ ਸਿੰਘ ਨੇ ਉਨ੍ਹਾਂ ਨੂੰ ਘਜਲਿਆ ਅਤੇ ਉਨ੍ਹਾਂ ਦੇ ਲੜਕੇ ਮਨਵੀਰ ਸਿੰਘ ਅਤੇ ਜਦੋਂ ਉਸ ਨੇ ਰੌਲਾ ਪਾਇਆ ਤਾਂ ਸਾਰੇ ਮੌਕੇ ਤੋਂ ਭੱਜ ਗਏ। ਉਨ੍ਹਾਂ ਵੱਲੋਂ ਉਨ੍ਹਾਂ ਦੇ ਪੁੱਤਰ ਮਨਵੀਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਦੋ ਦਿਨ ਬਾਅਦ 7 ਜੂਨ ਨੂੰ ਉਸ ਦੀ ਮੌਤ ਹੋ ਗਈ।ਇਸ ਮਾਮਲੇ ‘ਚ ਪੁਲਸ ਨੇ 7 ਜੁਲਾਈ 2020 ਨੂੰ ਥਾਣਾ ਅਜੀਤਵਾਲ ਵਿਖੇ ਧਾਰਾ 302 ਅਤੇ ਹੋਰ ਧਾਰਾਵਾਂ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ । ਅੱਜ ਮਾਣਯੋਗ ਅਦਾਲਤ ਨੇ ਦਰਸ਼ਨ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ, ਤਕਦੀਰ ਸਿੰਘ ਅਤੇ ਬਲਕਾਰ ਸਿੰਘ ਨੂੰ ਸਜ਼ਾ ਸੁਣਾਈ ਹੈ।