ਓਟਾਵਾ: ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਮੰਤਰੀ ਜਸਟਿਨ ਟਰੂਡੋ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਇਸ ਸਬੰਧੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰ.ਸੀ.ਐਮ.ਪੀ) ਨੇ ਦਸਿਆ ਕਿ ਮਾਂਟਰੀਅਲ ਦੇ ਇਕ ਵਿਅਕਤੀ ਨੇ ਸੋਸ਼ਲ ਮੀਡੀਆ ਪੋਸਟਾਂ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਮਾਰਨ ਦੀ ਧਮਕੀ ਦਿਤੀ, ਜਿਸ ਮਗਰੋਂ ਵਿਅਕਤੀ ‘ਤੇ ਦੋਸ਼ ਲਗਾਏ ਗਏ ਹਨ। ਆਰ.ਸੀ.ਐਮ.ਪੀ ਨੇ ਇਕ ਬਿਆਨ ਵਿਚ ਕਿਹਾ ਕਿ 30 ਸਾਲਾ ਵਿਅਕਤੀ ‘ਤੇ ਧਮਕੀਆਂ ਦੇਣ ਦੇ ਅਪਰਾਧਕ ਦੋਸ਼ ਹੈ। ਇਸ ਦੋਸ਼ ਵਿਚ ਵੱਧ ਤੋਂ ਵੱਧ ਦੋ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।