ਚੰਡੀਗੜ੍ਹ, ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦਰਮਿਆਨ ਤੀਜੇ ਦੌਰ ਦੀ ਗੱਲਬਾਤ ਵੀਰਵਾਰ ਚੰਡੀਗੜ੍ਹ ਵਿੱਚ ਹੋਵੇਗੀ। ਇਸ ਗੱਲਬਾਤ ਵਿੱਚ ਕੇਂਦਰ ਵਲੋਂ ਖੇਤੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਿਤਆਨੰਦ ਰਾਏ ਹਿੱਸਾ ਲੈਣਗੇ।ਮੀਟਿੰਗ ਸ਼ਾਮ 5 ਵਜੇ ਦੇ ਕਰੀਬ ਹੋਵੇਗੀ। ਉਮੀਦ ਹੈ ਕਿ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਵੀ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਬੁੱਧਵਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਅਰਜੁਨ ਮੁੰਡਾ ਸਮੇਤ ਕੁਝ ਸੀਨੀਅਰ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੇ ਵਿਰੋਧ ਅਤੇ ਇਸ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਸੀ।