ਮਾਲੇਰਕੋਟਲਾ 16 ਮਈ : (ਬਲਵਿੰਦਰ ਸਿੰਘ ਭੁੱਲਰ) ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਨਵੇਕਲੀ ਪਹਿਲ ਕਰਦਿਆਂ 01 ਜੂਨ ਨੂੰ ਵੋਟ ਦੀ ਪ੍ਰਤੀਸ਼ਸਤਾ ਵਧਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸੈਪਸ਼ਲ ਤਿਆਰ ਕੀਤਾ ਚੋਣ ਜਾਗਰੂਕਤਾ ਦਾ ਸੰਦੇਸ਼ ਦੇਣ ਵਾਲਾ ਕੱਪ ਲਾਂਚ ਕੀਤਾ । ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ, ਸਹਾਇਕ ਰਿਟਰਨਿੰਗ ਅਫ਼ਸਰ ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ,ਤਹਿਸੀਲਦਾਰ ਚੋਣਾਂ ਸ੍ਰੀ ਬ੍ਰਿਜ ਮੋਹਨ, ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ,ਮਨਪ੍ਰੀਤ ਸਿੰਘ ਮੌਜੂਦ ਸਨ । ਇਸ ਮੌਕੇ ਉਨ੍ਹਾਂ ਇਨ੍ਹਾਂ ਕੱਪਾਂ ਵਿੱਚ ਚਾਹ ਦੀਆਂ ਚੁਸਕੀਆਂ ਵੀ ਲਈਆਂ ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਕੱਪ ਸਵੀਪ ਗਤੀਵਿਧੀਆਂ ਤਹਿਤ ਨੌਜਵਾਨਾਂ ਦੀ ਜਮਹੂਰੀਅਤ ‘ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸੰਵਿਧਾਨਕ ਹੱਕ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ 01 ਜੂਨ ਨੂੰ ਵੋਟ ਪਾਉਣ ਲਈ ਸੰਦੇਸ ਦੇਵੇਗਾ। ਉਨ੍ਹਾਂ ਦੱਸਿਆ ਕਿ ਇਹ ਕੱਪ ਵੱਖ ਵੱਖ ਸਵੀਪ ਗਤੀਵਿਧੀਆਂ ਦੌਰਾਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਿਦਆਰਥੀਆਂ ਨੂੰ ਹੋਸਲਾ ਅਫਜਾਈ ਵਜੋ ਤਕਸ਼ੀਮ ਕੀਤੇ ਜਾਣਗੇ ਤਾਂ ਜੋ ਉਹ ਚੋਣਾਂ ਦੇ ਪਰਵ ਵਾਲੇ ਦਿਨ ਯੋਗ ਵੋਟਰਾਂ ਦੀ 100 ਫੀਂਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ । ਉਨ੍ਹਾਂ ਹੋਰ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਚੋਣ ਜਾਬਤੇ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਇਸ ਸਬੰਧੀ ਸ਼ਿਕਾਇਤ ਕਰਨ ਲਈ ਸੀ-ਵੀਜੀਲ ਐਪ ਦੀ ਵਰਤੋਂ ਕਰਨੀ ਚਾਹੀਦੀ ਹੈ । ਇਸ ਐਪ ਰਾਹੀਂ ਕੀਤੀ ਸ਼ਕਾਇਤ ਤੇ ਕਮਿਸ਼ਨ ਵੱਲੋਂ ਗਠਿਤ ਕੀਤੀਆਂ ਟੀਮਾਂ ਵੱਲੋਂ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ ਅਤੇ ਤੁਰੰਤ ਇਸ ਦਾ ਹੱਲ ਕੀਤਾ ਜਾਂਦਾ ਹੈ । ਵੋਟਰ ਹੈਲਪ ਲਾਈਨ ਨੰਬਰ 1950 ਅਤੇ 1800-180-2510 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ ਉਨ੍ਹਾਂ ਹੋਰ ਦੱਸਿਆ ਕਿ ਪੋਲੰਿਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਵੇਗੀ ਅਤੇ। ਇਨ੍ਹਾਂ ਤੋਂ ਇਲਾਵਾ ਗਰਮੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਸ਼ਾ ਵਰਕਰਾਂ ਨੂੰ ਵੀ ਪੋਲੰਿਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲੰਿਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।