ਨਵੀਂ ਦਿੱਲੀ : ਤਾਮਿਲਨਾਡੂ ਦੇ 15 ਸਾਬਕਾ ਵਿਧਾਇਕਾਂ ਅਤੇ ਇਕ ਸਾਬਕਾ ਸੰਸਦ ਮੈਂਬਰ ਸਮੇਤ ਕਈ ਨੇਤਾ ਬੁਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ। ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਸੱਤਾਧਾਰੀ ਪਾਰਟੀ ਲਗਾਤਾਰ ਇਸ ਦਖਣੀ ਰਾਜ ‘ਚ ਅਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ‘ਚ ਸ਼ਾਮਲ ਹੋਣ ਵਾਲੇ ਇਨ੍ਹਾਂ ‘ਚੋਂ ਜ਼ਿਆਦਾਤਰ ਨੇਤਾ ਭਾਜਪਾ ਦੀ ਸਾਬਕਾ ਸਹਿਯੋਗੀ ਆਲ ਇੰਡੀਆ ਅੰਨਾ ਦ੍ਰਾਵਿੜ ਮੁਨੇਤਰਾ ਕਜ਼ਗਮ (ਏ.ਆਈ.ਏ.ਡੀ.ਐਮ.ਕੇ.) ਦੇ ਹਨ। ਉਹ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਅਤੇ ਐਲ ਮੁਰੂਗਨ ਅਤੇ ਅੰਨਾਮਲਾਈ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ।