ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸੰਮਨ ਦੀ ਪਾਲਣਾ ਨਾ ਕਰਨ ਨੂੰ ਲੈ ਕੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਸ਼ਿਕਾਇਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ 17 ਫ਼ਰਵਰੀ ਨੂੰ ਤਲਬ ਕੀਤਾ ਹੈ। ਈ.ਡੀ. ਨੇ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ‘ਚ ਪੁੱਛ-ਪੜਤਾਲ ਲਈ ਤਲਬ ਕੀਤਾ ਸੀ। ਕੌਮੀ ਰਾਜਧਾਨੀ ‘ਚ ਆਬਕਾਰੀ ਨੀਤੀ ਨੂੰ ਖ਼ਤਮ ਕਰ ਦਿਤਾ ਗਿਆ ਸੀ । ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦਿਿਵਆ ਮਲਹੋਤਰਾ ਨੇ ਕਿਹਾ ਕਿ ਸ਼ਿਕਾਇਤ ਦਾ ਨੋਟਿਸ ਲਿਆ ਗਿਆ ਹੈ ਅਤੇ ਉਸ ਨੂੰ 17 ਫ਼ਰਵਰੀ ਨੂੰ ਤਲਬ ਕਰਨ ਦਾ ਹੁਕਮ ਜਾਰੀ ਕੀਤਾ ਜਾ ਰਿਹਾ ਹੈ। ਈ.ਡੀ. ਵਲੋਂ ਇਸ ਮਾਮਲੇ ‘ਚ ਦਲੀਲਾਂ ਪੁਰੀਆਂ ਕਰਨ ਤੋਂ ਬਾਅਦ ਜੱਜ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਈ.ਡੀ. ਨੇ ਸੰਮਨ ਦੀ ਪਾਲਣਾ ਨਾ ਕਰਨ ਲਈ ਕੇਜਰੀਵਾਲ ਵਿਰੁਧ 3 ਫ਼ਰਵਰੀ ਨੂੰ ਨਵੀਂ ਸ਼ਿਕਾਇਤ ਦਰਜ ਕੀਤੀ ਸੀ।