ਨਵੀਂ ਦਿੱਲੀ: ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਜਿਸ ਤੋਂ ਬਾਅਦ ਪੁਲਸ ਨੇ ਕੈਂਪਸ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਕੂਲ ਕੰਪਲੈਕਸ ਵਿਚ ਬੰਬ ਨਿਰੋਧਕ ਦਸਤਾ ਤਲਾਸ਼ੀ ਲੈ ਰਿਹਾ ਹੈ। ਦਸਤੇ ਨੂੰ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਿਲਆ ਹੈ।