ਜੈਤੋ : ਦੇਸ਼ ‘ਚ ਬੀਤੇ 24 ਘੰਟਿਆਂ ‘ਚ ਕੋਵਿਡ-19 ਦੇ 133 ਨਵੇਂ ਕੇਸ ਸਾਹਮਣੇ ਆਏ ਅਤੇ ਇਲਾਜ ਅਧੀਨ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 1389 ਹੋ ਗਈ ਹੈ, ਜਿਨ੍ਹਾਂ ‘ਚ ਸਭ ਤੋਂ ਵੱਧ ਐਕਟਿਵ 23 ਮਰੀਜ਼ ਓਡਿਸ਼ਾ ਸੂਬੇ ਤੋਂ ਹਨ । ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ 8 ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਨਾਲ 2 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚ ਗੁਜਰਾਤ ਅਤੇ ਮਹਾਰਾਸ਼ਟਰ ਦੇ 1-1 ਮਰੀਜ਼ ਦੀ ਮੌਤ ਦੀ ਸੂਚਨਾ ਮਿਲੀ ਹੈ। ਦੇਸ਼ ‘ਚ 133 ਨਵੇਂ ਕੇਸਾਂ ਦੇ ਆਉਣ ਨਾਲ ਗਿਣਤੀ 4,50,25,445 ਹੋ ਗਈ ਹੈ। ਬੀਤੇ 24 ਘੰਟਿਆਂ ‘ਚ 157 ਹੋਰ ਮਰੀਜ਼ ਠੀਕ ਹੋਏ ਹਨ, ਜਿਸ ਨਾਲ ਦੇਸ਼ ‘ਚ ਕੋਰੋਨਾ ਵਾਇਰਸ ਦੀ ਸ਼ੁਰੂਆਤ ਤੋਂ ਹੁਣ ਕੁੱਲ 4,44,90,609 ਮਰੀਜ਼ ਠੀਕ ਹੋ ਗਏ ਹਨ, ਜਦੋਂ ਕਿ 5,33,447 ਲੋਕਾਂ ਦੀ ਮੌਤ ਹੋ ਗਈ ਹੈ।