ਨਾਰਕੋਟਿਕਸ ਕੰਟਰੋਲ ਬਿਊਰੋ ਲੁਧਿਆਣਾ ਦੀ ਟੀਮ ਨੇ ਰਾਜਪੁਰਾ ਦੇ ਨੇੜੇ ਸ਼ੰਭੂ ਬਾਰਡਰ ‘ਤੇ ਨਾਕਾਬੰਦੀ ਦੌਰਾਨ ਲੁਧਿਆਣਾ ਦੇ ਨਸ਼ਾ ਸਮੱਗਲਰ ਨੂੰ ਕਾਬੂ ਕਰ ਲਿਆ ਹੈ। ਟੀਮ ਨੇ ਮੁਲਜ਼ਮ ਦੀ ਕੀਆ ਸੇਲਟੋਸ ਕਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਛੁਪਾ ਕੇ ਰੱਖੀ ਹੋਈ ਕੁੱਲ 38 ਕਿਲੋ ਅਫੀਮ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਮੁਲਜ਼ਮ ਦੀ ਪਛਾਣ ਅਮਨਪ੍ਰੀਤ ਸਿੰਘ ਲੁਧਿਆਣਾ ਦੇ ਨੇੜਲੇ ਪਿੰਡ ਦੇ ਰਹਿਣ ਵਾਲੇ ਵਜੋਂ ਕੀਤੀ ਹੈ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਇਸ ਸਮੱਗਲੰਿਗ ਦੇ ਧੰਦੇ ਨਾਲ ਜੁੜਿਆ ਹੋਇਆ ਸੀ।ਸੂਤਰਾਂ ਦਾ ਕਹਿਣਾ ਹੈ ਕਿ ਨਸ਼ਾ ਸਮੱਗਲਰ ਅੰਤਰਾਸ਼ਟਰੀ ਪੱਧਰ ਦੀ ਸਮੱਗਲੰਿਗ ਕਰ ਰਿਹਾ ਸੀ। ਪਿੰਡ ਵਿਚ ਹੀ ਉਸ ਨੇ ਵੱਡੀਆਂ-ਵੱਡੀਆਂ ਆਲੀਸ਼ਾਨ ਕੋਠੀਆਂ ਬਣਾਈਆਂ ਹੋਈਆਂ ਹਨ। ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਨਸ਼ੇ ਦੀ ਖੇਪ ਲੈ ਕੇ ਆ ਰਿਹਾ ਹੈ ਜਿਸ ‘ਤੇ ਟੀਮ ਨੇ ਵੱਖ-ਵੱਖ ਸਥਾਨਾਂ ‘ਤੇ ਟਰੈਪ ਲਗਾ ਦਿੱਤਾ ਸੀ ਜਿਸ ਦੌਰਾਨ ਮੁਲਜ਼ਮ ਨੂੰ ਸ਼ੰਭੂ ਬਾਰਡਰ ‘ਤੇ ਕਾਬੂ ਕਰ ਲਿਆ ਗਿਆ ਹੈ। ਟੀਮ ਜਾਂਚ ‘ਚ ਜੁਟੀ ਹੋਈ ਹੈ। ਉਸ ਦੇ ਸੰਪਰਕਾਂ ਸਬੰਧੀ ਮੀਡੀਆ ਦੀ ਟੀਮ ਦਾ ਦਾਅਵਾ ਹੈ ਕਿ ਇਸ ਧੰਦੇ ਨਾਲ ਜੁੜੇ ਕਈ ਵੱਡੇ ਵੱਡੇ ਸਮੱਗਲਰਾਂ ਬਾਰੇ ਖੁਲਾਸਾ ਹੋ ਸਕਦਾ ਹੈ 1 ਫਿਲਹਾਲ ਐੱਨ. ਸੀ. ਬੀ. (ਨਾਰਕੋਟਿਕਸ ਕੰਟਰੌਲ ਬਿਊਰੋ) ਵੱਲੋਂ ਮੁਲਜ਼ਮ ਤੋਂ ਬਰਾਮਦ ਮੋਬਾਈਲ ਫੋਨਾਂ ਦੀ ਕਾਲ ਡਿਟੇਲ ਨੂੰ ਖੰਗਾਲਿਆ ਜਾ ਰਿਹਾ ਹੈ। ਮੁਲਜ਼ਮ ਨੂੰ ਕੋਰਟ ‘ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ੇ ਦੀ ਸਮਗਲੰਿਗ ਲਈ ਵਰਤੀ ਗਈ ਅਤੇ ਬਰਾਮਦ ਕੀਤੀ ਗਈ ਕਾਰ ਵੀ ਮੁਲਜ਼ਮ ਦੇ ਨਾਮ ‘ਤੇ ਹੈ।