ਨਵੀਂ ਦਿੱਲੀ, ਕਰਨਾਟਕ ਹਾਈਕੋਰਟ ਦੇ ਚੀਫ਼ ਜਸਟਿਸ ਪੀ. ਬੀ. ਵਰਾਲੇ ਨੂੰ ਸੀ. ਜੇ. ਆਈ. ਡੀ. ਵਾਈ. ਚੰਦਰਚੂੜ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਸੁਪਰੀਮ ਕੋਰਟ ਕੰਪਲੈਕਸ ‘ਚ ਆਯੋਜਿਤ ਇਕ ਪ੍ਰੋਗਰਾਮ ‘ਚ ਜਸਟਿਸ ਵਰਾਲੇ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਜਸਟਿਸ ਵਰਲੇ ਨੂੰ ਸੁਪਰੀਮ ਕੋਰਟ ‘ਚ ਜੱਜ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਕੇਂਦਰ ਨੇ ਬੁੱਧਵਾਰ ਨੂੰ ਦਿੱਤੀ ਸੀ । ਉਨ੍ਹਾਂ ਦੇ ਸਹੁੰ ਚੁੱਕਣ ਤੋਂ ਬਾਅਦ ਸੁਪਰੀਮ ਕੋਰਟ ‘ਚ ਜੱਜਾਂ ਦੀ ਗਿਣਤੀ ਪੂਰੀ ਹੋ ਗਈ ਹੈ।ਸੁਪਰੀਮ ਕੋਰਟ ‘ਚ ਜੱਜਾਂ ਦੀ ਮਨਜ਼ੂਰ ਸੰਖਿਆ 34 ਹੈ, ਜਿਸ ‘ਚ ਚੀਫ਼ ਜਸਟਿਸ ਵੀ ਸ਼ਾਮਲ ਹੈ। ਇਹ ਪਹਿਲੀ ਵਾਰ ਹੈ ਕਿ ਸੁਪਰੀਮ ਕੋਰਟ ‘ਚ 3 ਮੌਜੂਦਾ ਜੱਜ ਐੱਸ. ਸੀ. ਭਾਈਚਾਰੇ ਤੋਂ ਹਨ। ਇਸ ਤਰ੍ਹਾਂ ਸੁਪਰੀਮ ਕੋਰਟ’ਚ ਇਤਿਹਾਸ ਰਚਿਆ ਗਿਆ ਹੈ। ਐੱਸ. ਸੀ. ਭਾਈਚਾਰੇ ਨਾਲ ਸਬੰਧ ਰੱਖਣ ਵਾਲੇ 20 ਹੋਰ ‘ਜੱਜ ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੀ. ਟੀ. ਰਵੀਕੁਮਾਰ ਹਨ।ਇਸ ਮਹੀਨੇ ਦੀ ਸ਼ੁਰੂਆਤ ਵਿਚ ਜਸਟਿਸ ਵਰਾਲੇ ਦੇ ਨਾਂ ਦੀ ਸਿਫ਼ਾਰਿਸ਼ ਕਰਦੇ ਸਮੇਂ ਸੀ. ਜੇ. ਆਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਕਾਲੇਜ਼ੀਅਮ ਨੇ ਕਿਹਾ ਸੀ ਕਿ ਉਸ ਨੇ ਇਸ ਤੱਥ ਨੂੰ ਧਿਆਨ ‘ਚ ਰੱਖਿਆ ਕਿ ਉਹ ਹਾਈਕੋਰਟ ਦੇ ਸਭ ਤੋਂ ਸੀਨੀਅਰ ਜੱਜਾਂ ‘ਚੋਂ ਇਕ ਹਨ।