ਪੰਜਾਬ ਕੇਡਰ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਚੇਅਰਮੈਨ ਦੇ ਅਹੁਦੇ ਲਈ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫ਼ਾਈਲ ਕੈਬਨਿਟ ਵਿਚ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿਤੀ ਗਈ । ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ‘ਤੇ ਅਪਣੀ ਪ੍ਰਵਾਨਗੀ ਦੀ ਮੋਹਰ ਲਗਾ ਦਿਤੀ ਹੈ।