ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 17 ਫ਼ਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦੇ ਮੱਦੇਨਜਰ ਬਸੰਤ ਰੁੱਤ ਦਾ ਪਹਿਲਾ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ 5 ਛਾਏ ਰਹਿ ਸਕਦੇ ਹਨ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਿਲ੍ਹਆਂ ‘ਚ ਮੌਸਮ ਸਾਫ਼ ਰਹੇਗਾ ਅਤੇ ਕਈ ਜ਼ਿਿਲ੍ਹਆਂ ‘ਚ ਹਲਕਾ ਮੀਂਹ ਪੈ ਸਕਦਾ ਹੈ ਜਿਸ ਤੋਂ ਬਾਅਦ 18 ਅਤੇ 19 ਤਾਰੀਖ ਨੂੰ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਠੰਢ ਦਾ ਮੌਸਮ ਅਜੇ ਪਰੀ ਤਰਾਂ ਖਤਮ ਨਹੀਂ ਹੋਇਆ।