ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਕਾਰਨ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਦੱਸਿਆ ਗਿਆ ਹੈ ਕਿ ਮੀਂਹ ਦੇ ਬਾਵਜੂਦ ਤਾਪਮਾਨ ਵਿੱਚ ਜ਼ਿਆਦਾ ਫ਼ਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ