ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਹੋਏ ਸਮੂਹਿਕ ਜਬਰ- ਜ਼ਨਾਹ ਜਦ ਕਿ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਦੇ ਮਾਮਲੇ ‘ਚ ਆਤਮ ਸਮਰਪਣ ਕਰਨ ਲਈ ਸਮਾਂ ਹੱਦ ਵਧਾਉਣ ਦੀ ਦੋਸ਼ੀਆਂ ਦੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਿਜ ਕਰ ਦਿੱਤੀ ਹੈ।ਜਸਟਿਸ ਬੀ. ਵੀ. ਨਾਗਰਤਨਾ ਅਤੇ ਉੱਜਵਲ ਭੂਈਆਂ ਦੀ ਬੈਂਚ ਨੇ ਦੋਸ਼ੀਆਂ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਆਤਮ ਸਮਰਪਣ ਦੀ ਮਿਆਦ ਵਧਾਉਣ ਦੀ ਮੰਗ ਵਾਲੀਆਂ ਉਨ੍ਹਾਂ ਦੀਆਂ ਅਰਜ਼ੀਆਂ ‘ਤੇ ਵਿਚਾਰ ਕਰਨ ਦਾ ਕੋਈ ਠੋਸ ਆਧਾਰ ਨਹੀਂ ਹੈ। ਸਾਰੇ ਦੋਸ਼ੀਆਂ ਨੂੰ 21 ਜਨਵਰੀ ਨੂੰ ਜੇਲ ਪ੍ਰਸ਼ਾਸਨ ਦੇ ਸਾਹਮਣੇ ਆਤਮ ਸਮਰਪਣ ਕਰਨਾ ਹੋਵੇਗਾ।