ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਆ ਰਹੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਲਾਨੌਰ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਉਹ ਆਪਣੀ ਵਾਗਡੋਰ ਸੰਭਾਲ ਕੇ ਅਕਾਲੀ ਦਲ ਅੰਦਰਲੀ ਗੰਦਗੀ ਬਾਹਰ ਲਿਆਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗਾ ਕਿਉਂਕਿ ਪਿਛਲੇ ਸਮੇਂ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਦੋ ਵਾਰ ਕੈਬਨਿਟ ਮੰਤਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਅਤੇ ਜ਼ਿਲ੍ਹਾ ਜਥੇਦਾਰ ਬਣਾ ਕੇ ਸਨਮਾਨਿਤ ਕੀਤਾ ਹੈ।
ਲੰਗਾਹ ਨੇ ਕਿਹਾ ਕਿ ਉਹ ਸੱਤ-ਅੱਠ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਘੇਰੇ ਤੋਂ ਬਾਹਰ ਹਨ। ਇਸ ਸਮੇਂ ਦੌਰਾਨ ਕਾਂਗਰਸੀ ਭਾਈਚਾਰਾ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਅਕਾਲੀ ਦਲ ਨੂੰ ਪਾੜ ਕੇ ਰੱਖ ਦਿੱਤਾ ਹੈ। ਇਸ ਮੌਕੇ ਲੰਗਾਹ ਨੇ ਕਿਹਾ ਕਿ ਮੈਨੂੰ ਕਿਸੇ ਅਹੁਦੇ ਦੀ ਲੋੜ ਨਹੀਂ ਹੈ। ਲੰਗਾਹ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਰ ਮਹੀਨੇ ਕਰੋੜਾਂ ਰੁਪਏ ਖਰਚ ਕੇ ਪਾਰਟੀ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਮਾੜੇ ਸਮੇਂ ‘ਚ ਕਈਆਂ ਨੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰ ਕੇ ਦੂਜੇ ਪਾਸੇ ਚਲੇ ਗਏ ਹਨ ਜਦਕਿ ਅੱਜ ਦੇ ਹਾਲਾਤ ‘ਚ ਉਹ ਅਕਾਲੀ ਦਲ ਦਾ ਸਾਥ ਦਿੰਦੇ ਹਨ |