ਚੰਡੀਗੜ੍ਹ : ਭਾਨਾ ਸਿੱਧੂ ਦੇ ਪਿਤਾ, ਭਰਾ, ਭੈਣਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਜੇਲ ਵਿਚ ਬੰਦ ਸੋਸ਼ਲ ਮੀਡੀਆ ਬਲੌਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ, ਲੱਖਾ ਸਿਧਾਣਾ ਸਮੇਤ 18 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਫ਼ਰਵਰੀ ਦੇ ਧਰਨੇ ਦੌਰਾਨ ਲੱਖਾ ਸਿਧਾਣੇ, ਭਾਨਾ ਸਿੱਧੂ ਦੇ ਪੂਰੇ ਪਰਵਾਰ ਸਮੇਤ ਕੁਲ 18 ਬੰਦਿਆਂ ਉਤੇ ਨੈਸ਼ਨਲ ਹਾਈਵੇ ਨੂੰ ਰੋਕਣ, ਪਬਲਿਕ ਪ੍ਰਾਪਟੀ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ। ਕਈ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪਰਚੇ ਵਿੱਚ ਪ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਜੱਸੀ ਨਿਹੰਗ ਦਾ ਵੀ ਨਾਮ ਸ਼ਾਮਲ ਹੈ। ਇਨ੍ਹਾਂ ਵਲੋਂ ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ।