ਮਲੇਰਕੋਟਲਾ 23 ਮਈ (ਬਲਵਿੰਦਰ ਸਿੰਘ ਭੁੱਲਰ,ਸਰਾਜਦੀਨ ਦਿਓਲ) ਅੱਜ ਮਲੇਰਕੋਟਲਾ ਦੀ ਸਿਆਸਤ ਚ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਮੌਜੂਦਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਨੂੰ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਚੇਤੇ ਰਹੇ ਕੇ ਨੁਸਰਤ ਇਕਰਾਮ ਖਾਨ ਬੱਗਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਖੇਡ ਮੰਤਰੀ ਰਹੇ ਹਨ, ਉਹਨਾਂ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਬੇਅੰਤ ਕਿੰਗਰ, ਸਾਬਕਾ ਯੂਥ ਪ੍ਰਧਾਨ ਮੁਹੰਮਦ ਅਸ਼ਰਫ ਕੁਰੈਸ਼ੀ, ਸਾਬਕਾ ਪ੍ਰਧਾਨ ਬੀ ਸੀ ਵਿੰਗ ਮੁਹੰਮਦ ਅਖਤਰ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸ਼ਾਹਿਦ ਅਲੀ ਅਤੇ ਸੁਖਦੇਵ ਸਿੰਘ ਨਾਰੋਮਾਜਰਾ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਆਗੂਆਂ ਦਾ ਆਮ ਆਦਮੀ ਪਾਰਟੀ ਚ ਸ਼ਮੂਲੀਅਤ ਕਰਨ ਤੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਅਤੇ ਕਿਹਾ ਕਿ ਜਿਸ ਤਰ੍ਹਾਂ ਵਿਧਾਇਕ ਜਮੀਲ ਉਰ ਰਹਿਮਾਨ ਆਮ ਆਦਮੀ ਪਾਰਟੀ ਲਈ ਦਿਨ ਰਾਤ ਲੱਗੇ ਹੋਏ ਹਨ ਮੈਨੂੰ ਯਕੀਨ ਹੈ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਪ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ। ਵਿਧਾਇਕ ਜਮੀਲ ਓਰ ਰਹਿਮਾਨ ਨੇ ਕਿਹਾ ਕਿ ਪਾਰਟੀ ਚ ਸ਼ਾਮਿਲ ਹੋਏ ਸਮੂਹ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।