ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫੀਕੇਟ (ਐਨ.ਓ ਸੀ.) ਦੀ ਸ਼ਰਤ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਡੇਰੇ ਜਨਤਕ ਹਿਤ ਵਿਚ ਲਿਆ ਗਿਆ ਹੈ ਤਾਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਿਰਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਲੋਕ ਲੰਬੇ ਸਮੇਂ ਤੋਂ ਐਨ ਓ ਸੀ ਦੇ ਮਸਲੇ ਕਾਰਨ ਪ੍ਰੇਸ਼ਾਨ ਸਨ ਅਤੇ ਇਸ ਕਾਰਨ ਨਿਰਮਾਣ ਦੇ ਕੰਮ ਵੀ ਪ੍ਰਭਾਵਤ ਹੋ ਰਹੇ ਸਨ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਦੀ ਪ੍ਰਕਿਿਰਆ ਵਿਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਜ਼ਮੀਨ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਹੋਣ ਦੇ ਫ਼ੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਵਿਚ ਜਾਵੇਗੀ।