ਐੱਸਐਂਡਪੀ ਗਲੋਬਲ ਮਾਰਕੀਟ ਇੰਟੈਲੀਜੈਂਸ ਨੇ ਆਪਣੇ ਤਾਜ਼ਾ ਖਰੀਦ ਪ੍ਰਬੰਧਕ ਸੂਚਕ ਅੰਕ (ਪੀਐੱਮਆਈ) ਇਹ ਗੱਲ ਆਖੀ ਹੈ ਕਿ ਭਾਰਤ ਦੁਨੀਆਂ ਦਾ ਪੰਜਵਾਂ ਵੱਡਾ ਅਰਥਚਾਰਾ ਹੈ ਅਤੇ ਇਸ ਦੇ 2030 ਤੱਕ 7300 ਅਰਬ ਡਾਲਰ ਦੇ ਕੁਲ ਘਰੇਲੂ ਉਤਪਾਦਨ (ਜੀਡੀਪੀ) ਨਾਲ ਜਾਪਾਨ ਨੂੰ ਪਛਾੜ ਕੇ ਦੁਨੀਆਂ ਦਾ ਤੀਜਾ ਅਤੇ ਏਸ਼ੀਆ ਦਾ ਦੂਜਾ ਸਭ ਤੋਂ ਵੱਡਾ ਅਰਥਚਾਰਾ ਬਣਨ ਦੀ ਸੰਭਾਵਨਾ ਹੈ।