ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਰੋਜ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ ਦਿੱਲੀ ਦੀ ਅਦਾਲਤ ਨੇ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਇਹ ਰਾਹਤ ਦਿੱਤੀ ਹੈ। ਰਾਊਜ਼ ਐਵੇਨਿਊ ਕੋਰਟ ਨੇ 14 ਫਰਵਰੀ ਨੂੰ ਲਖਨਊ ‘ਚ ਭਤੀਜੀ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ‘ਆਪ’ ਨੇਤਾ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ‘ਚ ਸਿਸੋਦੀਆ ਨੂੰ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।