ਸੰਗਰੂਰ : ਕਿਸਾਨ ਯੂਨੀਅਨਾਂ ਵੱਲੋਂ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾਈ ਆਗੂ ਅਤੇ ਜ਼ਿਲਾ ਇੰਚਾਰਜ ਰਣਦੀਪ ਸਿੰਘ ਦਿਓਲ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਨੇ ਕਿਸਾਨ ਸਾਥੀਆਂ ਨੂੰ ਬੇਨਤੀ ਕਰ ਸੰਜਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਮਸਲੇ ਸਰਕਾਰ ਅੱਗ ਉਠਾਉਣ ਦਾ ਹੱਕ ਹਰ ਕਿਸੇ ਨੂੰ ਹੈ ਪਰ ਮੋਦੀ ਸਰਕਾਰ ਹਮੇਸ਼ਾ ਹੀ ਕਿਸਾਨ ਪੱਖੀ ਰਹੀ ਹੈ ਅਤੇ ਕਿਸਾਨਾਂ ਲਈ ਹਮੇਸ਼ਾ ਤੋਂ ਹੀ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ ਅਤੇ ਕਰਦੀ ਰਹੇਗੀ।ਦਿਓਲ ਨੇ ਕਿਹਾ ਕੀ ਜਿੱਥੇ ਬੀਤੇ 10 ਸਾਲਾਂ ‘ਚ ਕਣਕ ਅਤੇ ਝੋਨੇ ਦਾ ਸਮਰਥਨ ਮੁੱਲ ਮੋਦੀ ਸਰਕਾਰ ਵੱਲੋਂ ਪਿਛਲੇ 65-70 ਸਾਲਾਂ ਦੇ ਮੁਕਾਬਲੇ ਦੋਗੁਣਾ ਕਰ ਦਿੱਤਾ ਹੈ। ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦਾ ਕੰਮ ਸੁਰੁੁੁੁੁੁੁੁੁੂ ਕੀਤਾ ਹੈ। ਹਰ ਸਾਲ ਕਰੋੜਾਂ ਕਿਸਾਨਾਂ ਨੂੰ ਕਿਸਾਨ ਸਨਮਾਨ ਨਿੱਧੀ ਰਾਹੀਂ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ।