ਰਾਂਚੀ : ਝਾਰਖੰਡ ‘ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਦਾ ਦੂਜਾ ਪੜਾਅ ਰੱਦ ਕਰ ਜਾ ਦਿਤਾ ਗਿਆ ਹੈ। ਪਾਰਟੀ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਪਾਰਟੀ ਸੂਤਰਾਂ ਨੇ ਦਸਿਆ ਕਿ ਪ੍ਰੋਗਰਾਮ ਰੱਦ ਕਰ ਦਿਤਾ ਗਿਆ ਹੈ ਕਿਉਂਕਿ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਕੌਮੀ ਰਾਜਧਾਨੀ ‘ਚ ਕਿਸਾਨ ਅੰਦੋਲਨ ‘ਚ ਹਿੱਸਾ ਲੈਣ ਲਈ ਰਵਾਨਾ ਹੋ ਗਏ ਹਨ। ਗੜ੍ਹਵਾ ਜ਼ਿਲ੍ਹੇ ਦੇ ਰੰਕਾ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਨਿਰਧਾਰਤ ਗੱਲਬਾਤ ਹੁਣ ਸੀਨੀਅਰ ਕਾਂਗਰਸੀ ਨੇਤਾ ਜੈਰਾਮ ਰਮੇਸ਼ ਅਤੇ ਪਾਰਟੀ ਦੇ ਹੋਰ ਨੇਤਾ ਕਰਨਗੇ।