ਮਿਲਾਨ: ਇਟਲੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਘਰ ਦਾ ਚਿਰਾਗ ਬੁੱਝ ਗਿਆ ਹੈ। ਵੈਰੋਨਾ ਜ਼ਿਲ੍ਹੇ ਦੇ ਸਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਇਸ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਮੰਗਲਵਾਰ ਸ਼ਾਮ ਲਗਭਗ 7 ਵਜੇ ਦੇ ਕਰੀਬ ਉਦੋਂ ਵਾਪਰਿਆ, ਜਦੋਂ ਉਕਤ ਨੌਜਵਾਨ ਅਪਣੀ ਕਾਰ ਵਿਚ ਸਵਾਰ ਹੋ ਕੇ ਘਰ ਵਲ ਵਾਪਸ ਪਰਤ ਰਿਹਾ ਤਾਂ ਉਸ ਦੀ ਕਾਰ ਅਤੇ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਸਿੱਧੇ ਰੂਪ ਵਿਚ ਟਕਰਾ ਗਈਆਂ ਅਤੇ ਅਭਜੀਤ ਸਿੰਘ ਦੀ ਕਾਰ ਸੜਕ ਤੋਂ ਬਾਹਰ ਨਿਕਲ ਕੇ ਬੁਰੀ ਤਰ੍ਹਾਂ ਤਹਿਸ-ਨਹਿਸ ਹੋ ਗਈ ਅਤੇ ਕਾਰ ਨੂੰ ਅੱਗ ਵੀ ਲੱਗ ਗਈ ਜ਼ਿਆਦਾ ਸੱਟ ਲੱਗ ਜਾਣ ਕਾਰਨ ਅਵਜੀਤ ਸਿੰਘ ਨੂੰ । ਬਚਾਇਆ ਨਹੀਂ ਜਾ ਸਕਿਆ। ਜੋ ਅਭਜੀਤ ਸਿੰਘ ਦੀ ਉਮਰ ਹਾਲੇ ਕੇਵਲ 31 ਸਾਲ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ। ਅਵਜੀਤ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸੀ।