ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 203 ਮਾਮਲੇ ਦਰਜ ਕੀਤੇ ਗਏ। ਇਸ ਬਿਮਾਰੀ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,034 ਹੋ ਗਈ ਹੈ।ਕੇਂਦਰੀ ਸਿਹਤ ਮੰਤਰਾਲਾ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ। ਕੇਂਦਰੀ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਕਾਰਨ ਦੇਸ਼ ਅੰਦਰ 2 ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ‘ਚੋਂ ਇੱਕ ਦੀ ਮੌਤ ਕੇਰਲ ਤੇ ਦੂਜੇ ਦੀ ਮਹਾਰਾਸ਼ਟਰ ਵਿੱਚ ਹੋਈ।